ਸੰਸਦ ਦੇ ਮੌਨਸੂਨ ਇਜਲਾਸ ਦਾ ਅੱਜ ਹੈ 9ਵਾਂ ਦਿਨ

ਨਵੀਂ ਦਿੱਲੀ, 31 ਜੁਲਾਈ- ਅੱਜ ਸੰਸਦ ਦੇ ਮੌਨਸੂਨ ਇਜਲਾਸ ਦਾ 9ਵਾਂ ਦਿਨ ਹੈ। ਬਿਹਾਰ ਵੋਟਰ ਵੈਰੀਫਿਕੇਸ਼ਨ ਮਾਮਲੇ ’ਤੇ ਅੱਜ ਵੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨੇ ਸੋਮਵਾਰ ਨੂੰ ਲੋਕ ਸਭਾ ਵਿਚ ਹੰਗਾਮਾ ਕੀਤਾ ਸੀ ਅਤੇ ਮੰਗ ਕੀਤੀ ਸੀ ਕਿ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਬਿਹਾਰ ਵੋਟਰ ਸੂਚੀ ਵੈਰੀਫਿਕੇਸ਼ਨ ਮਾਮਲੇ ’ਤੇ ਸਦਨ ਵਿਚ ਚਰਚਾ ਹੋਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ, ਪਹਿਲਗਾਮ ਹਮਲੇ ਅਤੇ ਆਪ੍ਰੇਸ਼ਨ ਸੰਧੂਰ ’ਤੇ ਪਿਛਲੇ 3 ਦਿਨਾਂ (28-30 ਜੁਲਾਈ) ਤੋਂ ਸੰਸਦ ਦੇ ਦੋਵਾਂ ਸਦਨਾਂ ਵਿਚ ਚਰਚਾ ਹੋਈ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੁਨੀਆ ਦੇ ਕਿਸੇ ਵੀ ਨੇਤਾ ਨੇ ਜੰਗ ਨਹੀਂ ਰੋਕੀ। ਇਸ ਦੇ ਨਾਲ ਹੀ ਰਾਹੁਲ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਵਿਚ ਹਿੰਮਤ ਹੈ, ਤਾਂ ਉਹ ਸਦਨ ਵਿਚ ਕਹਿਣ ਕਿ ਟਰੰਪ ਝੂਠ ਬੋਲ ਰਿਹਾ ਹੈ।
ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਪਹਿਲਗਾਮ ਹਮਲੇ ਦੇ ਅੱਤਵਾਦੀਆਂ ਦੀ ਮੌਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 28 ਜੁਲਾਈ ਨੂੰ ਆਪ੍ਰੇਸ਼ਨ ਮਹਾਦੇਵ ਵਿਚ ਪਹਿਲਗਾਮ ਹਮਲੇ ਦੇ ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ ਅੱਤਵਾਦੀਆਂ ਦੇ ਨਾਮ ਸੁਲੇਮਾਨ, ਅਫਗਾਨ ਅਤੇ ਜਿਬਰਾਨ ਸਨ।