ਜਥੇਦਾਰ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ

ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਭਣਵਈਆ ਸਰਦਾਰ ਗੁਰਵਿੰਦਰ ਸਿੰਘ ਏ.ਐਸ.ਆਈ. ਪੰਜਾਬ ਪੁਲਿਸ, ਜੋ ਬੀਤੇ ਦਿਨੀਂ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਇਥੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਨੇੜਲੇ ਸ਼ਮਸ਼ਾਨਘਾਟ ਵਿਖੇ ਧਾਰਮਿਕ ਰਹੋ ਰੀਤਾਂ ਨਾਲ ਕੀਤਾ ਗਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸਰਦਾਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਢ ਤੇ ਜਥੇਦਾਰ ਬਾਬਾ ਸਿੰਘ ਗੁਮਾਨਪੁਰਾ, ਅਕਾਲੀ ਆਗੂ ਇਕਬਾਲ ਸਿੰਘ ਸੰਧੂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਰਿਸ਼ਤੇਦਾਰ ਸਨੇਹੀ ਹਾਜ਼ਰ ਸਨ। ਇਸ ਸਮੇਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਅੰਤਿਮ ਸੰਸਕਾਰ ਮੌਕੇ ਮ੍ਰਿਤਕ ਦੇਹ ਨੂੰ ਸਲਾਮੀ ਭੇਟ ਕੀਤੀ ਗਈ।