JALANDHAR WEATHER

ਪਿੰਡ ਨਿਆਲ 'ਚ ਹੋਈ ਦੁਖਦਾਈ ਘਟਨਾ ਦਾ ਐਸ. ਸੀ. ਕਮਿਸ਼ਨ ਨੇ ਲਿਆ ਨੋਟਿਸ

ਸੰਗਰੂਰ, 31 ਜੁਲਾਈ (ਧੀਰਜ ਪਸ਼ੋਰੀਆ)-ਪਿਛਲੇ ਹਫਤੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਨਿਆਲ ਵਿਖੇ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ ਨੇ ਜ਼ਿਲ੍ਹਾ ਪਟਿਆਲਾ ਪੁਲਿਸ ਨੂੰ ਸਖਤ ਹਦਾਇਤ ਕੀਤੀ ਹੈ ਕਿ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਵੇ। ਬੌਬੀ ਨੇ "ਅਜੀਤ" ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਹਫਤੇ ਪਾਤਰਾਂ ਵਿਚ ਟਰੱਕ ਮਾਲਿਕ ਨੇ ਆਪਣੇ ਡਰਾਈਵਰ ਅਤੇ ਕਲੀਨਰ ਉਤੇ ਚੋਰੀ ਕਰਨ ਦਾ ਇਲਜ਼ਾਮ ਲਗਾਉਂਦਿਆਂ ਭੱਦੀ ਸ਼ਬਦਾਵਲੀ ਵਰਤਦਿਆਂ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਪ੍ਰੇਸ਼ਾਨ ਹੋਏ ਡਰਾਈਵਰ ਦਵਿੰਦਰ ਸਿੰਘ ਅਤੇ ਕਲੀਨਰ ਹਰਪ੍ਰੀਤ ਸਿੰਘ ਨੇ ਪਿੰਡ ਨਿਆਲ ਵਿਚ ਆਤਮ-ਹੱਤਿਆ ਕਰ ਲਈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਉਨ੍ਹਾਂ ਪਿੰਡ ਨਿਆਲ ਵਿਖੇ ਪੁੱਜ ਕੇ ਦੋਵਾਂ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਮੌਕੇ ਉਤੇ ਪੁਲਿਸ ਅਧਿਕਾਰੀਆਂ ਨੂੰ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ