ਪਾਣੀ ਨੂੰ ਡੀਜ਼ਲ ਦੱਸ ਕੇ ਵੇਚਣ ਵਾਲੇ 2 ਨੌਜਵਾਨ ਕਾਬੂ

ਸੰਗਤ ਮੰਡੀ, 31 ਜੁਲਾਈ (ਦੀਪਕ ਸ਼ਰਮਾ)-ਅੱਜ ਦੁਪਹਿਰ ਸਮੇਂ ਬਠਿੰਡਾ ਬਾਦਲ ਰੋਡ 'ਤੇ ਪੈਂਦੇ ਪਿੰਡ ਘੁੱਦਾ ਵਿਖੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਘਰਾਂ ਵਿਚ ਪਾਣੀ ਨੂੰ ਡੀਜ਼ਲ ਦੱਸ ਕੇ ਭੋਲੇ- ਭਾਲੇ ਕਿਸਾਨਾਂ ਨਾਲ ਠੱਗੀ ਮਾਰਨ ਵਾਲੇ 2 ਨੌਜਵਾਨਾਂ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ। ਪੀੜਤ ਕਿਸਾਨਾਂ ਨੇ ਦੱਸਿਆ ਕਿ ਇਹ ਨੌਜਵਾਨ ਘਰਾਂ ਵਿਚ ਔਰਤਾਂ ਨੂੰ 70 ਰੁਪਏ ਲੀਟਰ ਦੇ ਹਿਸਾਬ ਨਾਲ ਪਾਣੀ ਨੂੰ ਡੀਜ਼ਲ ਦੱਸ ਕੇ ਵੇਚ ਜਾਂਦੇ ਸਨ।
ਇਨ੍ਹਾਂ ਪਿੰਡ ਵਾਸੀਆਂ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਵਲੋਂ ਪਹਿਲਾਂ ਵੀ ਕਈ ਕਿਸਾਨਾਂ ਨਾਲ ਇਸ ਤਰ੍ਹਾਂ ਦੀਆਂ ਠੱਗੀਆਂ ਮਾਰੀਆਂ ਗਈਆਂ ਹਨ ਤਾਂ ਜਦੋਂ ਪਿੰਡ ਵਾਸੀਆਂ ਵਲੋਂ ਦੋਵਾਂ ਨੌਜਵਾਨਾਂ ਨੂੰ ਥਾਣਾ ਨੰਦਗੜ੍ਹ ਦੀ ਪੁਲਿਸ ਹਵਾਲੇ ਕਰਕੇ ਯੋਗ ਕਾਰਵਾਈ ਦੀ ਮੰਗ ਕੀਤੀ ਹੈ। ਮੌਕੇ ਉਤੇ ਪਹੁੰਚੇ ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਯੂਸਫ ਮੁਹੰਮਦ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।