ਅਣ-ਪਛਾਤੇ ਹਮਲਾਵਰਾਂ ਨੇ ਇਮੀਗ੍ਰੇਸ਼ਨ ਦੇ ਮਾਲਕ ਤੇ ਚਲਾਈਆਂ ਗੋਲੀਆਂ,ਹੋਇਆ ਜ਼ਖ਼ਮੀ

ਫ਼ਿਰੋਜ਼ਪੁਰ, 1 ਅਗਸਤ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰ ਦੇ ਬਾਗੀ ਰੋਡ ’ਤੇ ਅਣ-ਪਛਾਤੇ ਹਮਲਾਵਰਾਂ ਨੇ ਸ਼ਹਿਰ ਦੀ ਨਾਮਵਰ ਵੇ ਅਹੈਡ ਇੰਮੀਗ੍ਰੇਸ਼ਨ ਦੇ ਮਾਲਕ ਰਾਹੁਲ ਕੱਕੜ ’ਤੇ ਗੋਲੀ ਚਲਾਉਣ ਦਾ ਸਮਾਚਾਰ ਮਿਲਿਆ ਹੈ, ਜਿਸ ਵਿਚ ਜ਼ਖ਼ਮੀ ਹੋਏ ਰਾਹੁਲ ਕੱਕੜ ਨੂੰ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।