JALANDHAR WEATHER

ਲੈਂਡ ਪੂਲਿੰਗ ਪਾਲਿਸੀ ਦੇ ਰੋਸ ਵਜੋਂ 'ਆਪ' ਕਿਸਾਨ ਵਿੰਗ ਦੇ ਜਨਰਲ ਸਕੱਤਰ ਗੁਰਮੀਤ ਰਾਮਗੜ੍ਹ ਵਲੋਂ ਅਹੁਦੇ ਤੋਂ ਅਸਤੀਫਾ

ਅਮਲੋਹ, 1 ਅਗਸਤ (ਕੇਵਲ ਸਿੰਘ)-ਅੱਜ ਆਮ ਆਦਮੀ ਪਾਰਟੀ ਕਿਸਾਨ ਵਿੰਗ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ। ਗੁਰਮੀਤ ਰਾਮਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਲੈਂਡ ਪੂਲਿਗ ਪਾਲਿਸੀ ਦੇ ਰੋਸ ਵਜੋਂ ਦਿੱਤਾ ਗਿਆ ਹੈ ਅਤੇ ਅਸੀਂ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਪਾਲਿਸੀ ਕਿਸਾਨੀ ਨੂੰ ਤਬਾਹ ਕਰਨ ਵਾਲੀ ਹੈ, ਜਿਸ ਦਾ ਵੱਡੇ ਪੱਧਰ ਉਤੇ ਵਿਰੋਧ ਵੀ ਸ਼ੁਰੂ ਹੋ ਗਿਆ ਹੈ ਅਤੇ 'ਆਪ' ਸਰਕਾਰ ਨੂੰ ਇਹ ਪਾਲਿਸੀ ਵਾਪਿਸ ਲੈਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ 92 ਵਿਧਾਇਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਪਾਲਿਸੀ ਖਿਲਾਫ ਬੋਲਣ ਤਾਂ ਕਿ ਕਿਸਾਨੀ ਨੂੰ ਬਚਾਇਆ ਜਾ ਸਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ