ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ

ਚੰਡੀਗੜ੍ਹ, 1 ਅਗਸਤ (ਕਪਲ ਵਧਵਾ)-ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ। ਬਚਾਅ ਧਿਰ ਦੀਆਂ ਦਲੀਲਾਂ 'ਤੇ ਸੁਣਵਾਈ ਹੋਈ। ਹੁਣ ਸੋਮਵਾਰ ਨੂੰ ਸਰਕਾਰੀ ਧਿਰ ਵਲੋਂ ਦਲੀਲਾਂ ਦਿੱਤੀਆਂ ਜਾਣਗੀਆਂ। ਦੱਸ ਦਈਏ ਕਿ ਬਿਕਰਮ ਮਜੀਠੀਆ ਦੇ ਕੇਸ ਦੀ ਅਗਲੀ ਸੁਣਵਾਈ 4 ਤਰੀਕ ਨੂੰ 2 ਵਜੇ ਹੋਵੇਗੀ। ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ ਕੱਲ੍ਹ ਖਤਮ ਹੋਣ ਜਾ ਰਹੀ ਹੈ, ਜਿਸ ਦੇ ਚਲਦਿਆਂ ਮਜੀਠੀਆ ਨੂੰ ਵੀਡੀਓ ਕਾਨਫਰਸਿੰਗ ਰਾਹੀਂ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।