ਰਣਜੀਤ ਸਿੰਘ ਗਿੱਲ ਦੇ ਘਰ ਪੁੱਜੀ ਵਿਜੀਲੈਂਸ ਟੀਮ



ਚੰਡੀਗੜ੍ਹ, 2 ਅਗਸਤ- ਪੰਜਾਬ ਵਿਜੀਲੈਂਸ ਦੀਆਂ ਟੀਮਾਂ ਰਣਜੀਤ ਸਿੰਘ ਗਿੱਲ ਦੇ ਘਰ ਪਹੁੰਚੀਆਂ ਹਨ। ਪੰਜਾਬ ਵਿਜੀਲੈਂਸ ਅਧਿਕਾਰੀ ਚੰਡੀਗੜ੍ਹ ਸੈਕਟਰ-2 ਵਿਚ ਉਨ੍ਹਾਂ ਦੇ ਘਰ ਦੇ ਅੰਦਰ ਮੌਜੂਦ ਹਨ। ਦੱਸ ਦੇਈਏ ਕਿ ਮੋਹਾਲੀ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਅਕਾਲੀ ਦਲ ਛੱਡਣ ਤੋਂ 14 ਦਿਨਾਂ ਬਾਅਦ ਬੀਤੇ ਕੱਲ੍ਹ ਹੀ ਭਾਜਪਾ ਵਿਚ ਸ਼ਾਮਿਲ ਹੋਏ ਸਨ।
ਉਨ੍ਹਾਂ ਨੇ ਚੰਡੀਗੜ੍ਹ ਸਥਿਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਨਿਵਾਸ ਸਥਾਨ ’ਤੇ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ। ਗਿੱਲ ਅਕਾਲੀ ਦਲ ਦੀ ਟਿਕਟ ’ਤੇ ਖਰੜ ਤੋਂ ਦੋ ਵਾਰ ਵਿਧਾਇਕ ਚੋਣ ਲੜ ਚੁੱਕੇ ਹਨ।
ਫਿਲਹਾਲ ਇਸ ਮਾਮਲੇ ’ਤੇ ਅਧਿਕਾਰੀਆਂ ਵਲੋਂ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ। ਸੂਤਰਾਂ ਅਨੁਸਾਰ ਵਿਜੀਲੈਂਸ ਦੀਆਂ ਟੀਮਾਂ ਵਲੋਂ ਮੁਹਾਲੀ ਵਿਖੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।