ਐਸ. ਸੀ. ਕਮਿਸ਼ਨ ਵਲੋਂ ਐਸ. ਐਸ. ਪੀ. ਪਟਿਆਲਾ ਤਲਬ

ਸੰਗਰੂਰ, 2 ਅਗਸਤ (ਧੀਰਜ ਪਸ਼ੌਰੀਆ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਵਲੋਂ ਪਿੰਡ ਨਿਆਲ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਪੁਲਿਸ ਦੇ ਐਸ. ਪੀ. ਅਤੇ ਡੀ. ਐਸ. ਪੀ. ਨੂੰ ਦੋ ਦਿਨ ਦਾ ਟਾਈਮ ਦਿੱਤਾ ਗਿਆ ਸੀ, ਜੋ ਕਿ ਦੋ ਵਿਅਕਤੀਆਂ ਵਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਸੰਬੰਧ ਵਿਚ ਮੁੱਖ ਮੁਲਜ਼ਮ ਨੂੰ ਫੜਨ ਲਈ ਦੋ ਦਿਨ ਦਾ ਟਾਈਮ ਦਿੱਤਾ ਗਿਆ ਸੀ, ਸੋ ਪੁਲਿਸ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕਰ ਸਕੀ, ਇਸ ਕਰਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਐਸ. ਐਸ. ਪੀ. ਪਟਿਆਲਾ ਨੂੰ ਰਿਕਾਰਡ ਸਮੇਤ 5/8/2025 ਨੂੰ ਖੁਦ ਪੇਸ਼ ਹੋਣ ਲਈ ਕਿਹਾ ਗਿਆ ਹੈ।