ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ
ਬਟਾਲਾ, 2 ਅਗਸਤ (ਸਤਿੰਦਰ ਸਿੰਘ)- ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੇਵੀਰ ਸਿੰਘ ਰੰਧਾਵਾ ਨੂੰ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਮੁਲਜ਼ਮ ਦੀ ਗ੍ਰਿਫ਼ਤਾਰੀ ਅੰਮ੍ਰਿਤਸਰ ਤੋਂ ਹੋਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਐਮ.ਪੀ. ਰੰਧਾਵਾ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਵਲੋਂ ਧਮਕੀ ਮਿਲਣ ਦੀ ਗੱਲ ਕਹੀ ਸੀ। ਇਸ ਸੰਬੰਧੀ ਬਟਾਲਾ ਵਿਖੇ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਜਲਦੀ ਪ੍ਰੈਸ ਕਾਨਫ਼ਰੰਸ ਵੀ ਕੀਤੀ ਜਾ ਰਹੀ ਹੈ।