ਰਾਹੁਲ ਗਾਂਧੀ ਨੂੰ ਝੂਠ ਬੋਲਣ ਕਰਕੇ ਅਰੁਣ ਜੇਤਲੀ ਦੇ ਪਰਿਵਾਰ ਤੋਂ ਮੁਆਫੀ ਮੰਗਣੀ ਚਾਹੀਦੀ - ਐਮ.ਪੀ. ਅਨੁਰਾਗ ਠਾਕੁਰ

ਨਵੀਂ ਦਿੱਲੀ, 2 ਅਗਸਤ-ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਬਿਆਨ 'ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਹਰ ਰੋਜ਼ ਇਕ ਨਵਾਂ ਝੂਠ ਅਤੇ ਇਕ ਨਵਾਂ ਪ੍ਰਚਾਰ ਲੈ ਕੇ ਆਉਂਦੇ ਹਨ। ਮੈਂ ਰਾਹੁਲ ਗਾਂਧੀ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਅਰੁਣ ਜੇਤਲੀ ਦੀ ਮੌਤ 24 ਅਗਸਤ 2019 ਨੂੰ ਹੋਈ ਸੀ ਅਤੇ ਖੇਤੀ ਕਾਨੂੰਨ ਕ੍ਰਮਵਾਰ 17 ਸਤੰਬਰ 2025 ਅਤੇ 20 ਸਤੰਬਰ 2020 ਨੂੰ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਕੀਤੇ ਗਏ ਸਨ। ਜਦੋਂ ਬਿੱਲ ਆਇਆ, ਅਰੁਣ ਜੇਤਲੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਰਾਹੁਲ ਗਾਂਧੀ ਨੂੰ ਅਰੁਣ ਜੇਤਲੀ ਦੇ ਪਰਿਵਾਰ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਇਹ ਕਾਂਗਰਸ ਦਾ ਪ੍ਰਚਾਰ ਹੈ ਕਿ ਜਦੋਂ ਵੀ ਉਹ ਚੋਣਾਂ ਹਾਰਦੇ ਹਨ ਤਾਂ ECI, EVM ਅਤੇ ਚੋਣਾਂ ਦੇ ਨਿਯਮਾਂ ਨੂੰ ਦੋਸ਼ੀ ਠਹਿਰਾਉਂਦੇ ਹਨ। 2024 ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਦੇਸ਼ ਦੇ ਲੋਕਾਂ ਨੇ ਕਾਂਗਰਸ ਨੂੰ ਵਿਰੋਧੀ ਧਿਰ ਦਾ ਨੇਤਾ ਬਣਨ ਦਾ ਮੌਕਾ ਵੀ ਨਹੀਂ ਦਿੱਤਾ। 2024 ਦੀਆਂ ਲੋਕ ਸਭਾ ਚੋਣਾਂ ਵਿਚ, ਕਾਂਗਰਸ ਨੂੰ 100 ਸੀਟਾਂ ਵੀ ਨਹੀਂ ਮਿਲੀਆਂ। ਰਾਹੁਲ ਗਾਂਧੀ ਨੂੰ ਆਪਣੀ ਪਾਰਟੀ ਬਾਰੇ ਸੋਚਣਾ ਚਾਹੀਦਾ ਹੈ।