JALANDHAR WEATHER

ਵਾਰਿਸ ਪੰਜਾਬ ਜਥੇਬੰਦੀ ਵਲੋਂ ਅੰਮ੍ਰਿਤਸਰ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਵਿਰੁੱਧ ਕਾਰਵਾਈ ਦੀ ਮੰਗ

ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ)-ਬੀਤੀ 31 ਜੁਲਾਈ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅੰਮ੍ਰਿਤਸਰ ਕਚਹਿਰੀ ਵਿਚ ਪੇਸ਼ੀ ਸਮੇਂ ਇਕ ਸੀਨੀਅਰ ਪੁਲਿਸ ਅਧਿਕਾਰੀ ਵਲੋਂ ਪੇਸ਼ੀ ਲਈ ਲਿਆਂਦੇ ਨੌਜਵਾਨਾਂ ਦੇ ਪਰਿਵਾਰਾਂ, ਖਾਸ ਤੌਰ ਉਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਨਾਲ ਕਥਿਤ ਤੌਰ ਉਤੇ ਖਿੱਚ-ਧੂਹ ਕਰਨ ਅਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ ਵਿਚ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਉਕਤ ਪੁਲਿਸ ਅਧਿਕਾਰੀ ਨੂੰ ਕਾਨੂੰਨੀ ਨੋਟਿਸ ਭੇਜ ਕੇ ਪੰਜ ਦਿਨਾਂ ਅੰਦਰ ਮੁਆਫੀ ਮੰਗਣ ਲਈ ਕਿਹਾ ਗਿਆ ਹੈ।

ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ, ਪਿਤਾ ਬਾਪੂ ਤਰਸੇਮ ਸਿੰਘ, ਕਾਨੂੰਨੀ ਸੈੱਲ ਦੇ ਆਗੂ ਐਡਵੋਕੇਟ ਕਵਲਪ੍ਰੀਤ ਸਿੰਘ ਪੰਨੂ ਅਤੇ ਸੀਨੀਅਰ ਆਗੂ ਸ. ਜੌਹਲ ਉਤੇ ਦੋਸ਼ ਲਾਇਆ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅੰਮ੍ਰਿਤਸਰ ਕੋਰਟ ਵਿਚ ਪੇਸ਼ੀ ਸਮੇਂ ਸੀਨੀਅਰ ਪੁਲਿਸ ਅਧਿਕਾਰੀ ਹਰਪਾਲ ਸਿੰਘ ਰੰਧਾਵਾ ਵਲੋਂ ਸਿੱਖ ਬੀਬੀਆਂ ਨਾਲ ਕਥਿਤ ਤੌਰ ਉਤੇ ਵਧੀਕੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਇਸ ਪੁਲਿਸ ਅਧਿਕਾਰੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਉਤੇ ਉਸ ਪੁਲਿਸ ਅਧਿਕਾਰੀ ਨੂੰ ਸ਼ੋਅਕਾਜ ਨੋਟਿਸ ਭੇਜ ਕੇ ਪੰਜ ਦਿਨਾਂ ਅੰਦਰ ਮੁਆਫੀ ਮੰਗਣ ਲਈ ਕਿਹਾ ਗਿਆ ਹੈ ਨਹੀਂ ਤਾਂ ਉਸ ਵਿਰੁੱਧ ਲੋਕ ਸਭਾ ਦੇ ਸਪੀਕਰ ਅਤੇ ਲੋਕ ਸਭਾ ਦੀ ਪ੍ਰੀਵਿਲਜ ਕਮੇਟੀ ਤੋਂ ਇਲਾਵਾ ਰਾਜਪਾਲ ਪੰਜਾਬ ਤੇ ਡੀ.ਜੀ.ਪੀ. ਪੰਜਾਬ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ਿਕਾਇਤ ਪੱਤਰ ਦਿੰਦਿਆਂ ਉਕਤ ਪੁਲਿਸ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰਨ ਅਤੇ ਉਸ ਵਿਰੁੱਧ ਵਿਭਾਗੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ