ਭਾਰਤ-ਇੰਗਲੈਂਡ 5ਵਾਂ ਟੈਸਟ : ਤੀਜੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ 'ਚ ਇੰਗਲੈਂਡ 50/1

ਲੰਡਨ, 2 ਅਗਸਤ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ 5ਵੇਂ ਤੇ ਆਖ਼ਰੀ ਟੈਸਟ ਮੈਚ ਦੇ ਤੀਜੇ ਦਿਨ ਦੂਜੀ ਪਾਰੀ 'ਚ ਇੰਗਲੈਂਡ ਨੇ ਇਕਲ ਵਿਕਟ ਦੇ ਨੁਕਸਾਨ 'ਤੇ 50 ਦੌੜਾਂ ਬਣਾ ਲਈਆਂ ਸਨ। ਦਿਨ ਦਾ ਖੇਡ ਖ਼ਤਮ ਹੋਣ ਤੱਕ ਬੈਨ ਡਕੇਟ 34 ਦੌੜਾਂ ਬਣਾ ਕੇ ਕਰੀਜ਼ 'ਤੇ ਡਟੇ ਹੋਏ ਸਨ ਜਦਕਿ ਉਨ੍ਹਾਂ ਦੇ ਨਾਲ ਬੱਲੇਬਾਜ਼ੀ ਕਰਨ ਉਤਰੇ ਜ਼ੈਕ ਕ੍ਰਾਓਲੀ ਨੂੰ ਮੁਹੰਮਦ ਸਿਰਾਜ ਨੇ ਬੋਲਡ ਆਊਟ ਕੀਤਾ।ਇੰਗਲੈਂਡ ਨੂੰ ਜਿੱਤਣ ਲਈ ਅਜੇ ਵੀ 324 ਦੌੜਾਂ ਦੀ ਜ਼ਰੂਰਤ ਹੈ।
ਇਸ ਤੋਂ ਪਹਿਲਾਂ ਸਲਾਮੀ ਬੱਲੇਬਾਜ਼ ਯਸਸ਼ਵੀ ਜੈਸਵਾਲ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਨੇ ਦੂਜੀ ਪਾਰੀ ਵਿਚ 394 ਦੌੜਾਂ ਬਣਾਈਆਂ।