ਯੂਪੀ: ਵਾਹਨ ਦੇ ਨਹਿਰ ਵਿਚ ਡਿੱਗਣ ਕਾਰਨ 11 ਮੌਤਾਂ
.jpeg)
ਗੋਂਡਾ (ਯੂ.ਪੀ.), 3 ਅਗਸਤ - ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੇ ਇਕ ਵਾਹਨ ਦੇ ਨਹਿਰ ਵਿਚ ਡਿੱਗਣ ਨਾਲ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਇਤੀਆ ਥੋਕ ਪੁਲਿਸ ਥਾਣਾ ਖੇਤਰ ਦੇ ਅਧੀਨ ਵਾਪਰੀ।
ਅਧਿਕਾਰੀ ਦੇ ਅਨੁਸਾਰ, "ਇਕ ਵਾਹਨ ਦੇ ਨਹਿਰ ਵਿਚ ਡਿੱਗਣ ਨਾਲ ਗਿਆਰਾਂ ਲੋਕਾਂ ਦੀ ਮੌਤ ਹੋ ਗਈ। ਵਾਹਨ ਵਿਚ 15 ਯਾਤਰੀ ਸਵਾਰ ਸਨ ਅਤੇ ਉਹ ਮੰਦਰ ਵਿਚ ਪ੍ਰਾਰਥਨਾ ਕਰਨ ਜਾ ਰਹੇ ਸਨ।ਮੁੱਖ ਮੰਤਰੀ ਦਫ਼ਤਰ ਅਨੁਸਾਰ "ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗੋਂਡਾ ਵਿਚ ਹੋਏ ਹਾਦਸੇ ਦਾ ਨੋਟਿਸ ਲਿਆ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ, ਉਨ੍ਹਾਂ ਨੇ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚਣ ਅਤੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਖਮੀਆਂ ਦੇ ਸਹੀ ਡਾਕਟਰੀ ਇਲਾਜ ਦੇ ਵੀ ਨਿਰਦੇਸ਼ ਦਿੱਤੇ ਹਨ।