JALANDHAR WEATHER

ਪ੍ਰਧਾਨ ਮੰਤਰੀ ਮੋਦੀ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ

ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਸ਼ਿਸ਼ਟਾਚਾਰ ਮੁਲਾਕਾਤ ਦੌਰਾਨ, ਦੋਵਾਂ ਨੇਤਾਵਾਂ ਵਿਚਕਾਰ ਗੱਲਬਾਤ ਹੋਈ। ਹਾਲਾਂਕਿ, ਇਸ ਚਰਚਾ ਬਾਰੇ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਰਾਸ਼ਟਰਪਤੀ ਦੇ ਸੋਸ਼ਲ ਮੀਡੀਆ ਹੈਂਡਲ ਐਕਸ ਤੋਂ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਿਚਕਾਰ ਮੁਲਾਕਾਤ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਗਈ, ਜਿਸ ਵਿਚ ਦੋਵੇਂ ਚਰਚਾ ਕਰਦੇ ਦਿਖਾਈ ਦੇ ਰਹੇ ਹਨ।ਰਾਸ਼ਟਰਪਤੀ ਦੇ ਅਧਿਕਾਰਤ ਐਕਸ ਹੈਂਡਲ ਤੋਂ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਗਿਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲੇ।ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਵਿਚਕਾਰ ਇਹ ਮੁਲਾਕਾਤ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ ਦੀ ਪ੍ਰਕਿਰਿਆ ਰਸਮੀ ਤੌਰ 'ਤੇ ਸ਼ੁਰੂ ਹੋ ਗਈ ਹੈ।ਚੋਣ ਕਮਿਸ਼ਨ ਨੇ 1 ਅਗਸਤ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਸ਼ਡਿਊਲ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਅਨੁਸਾਰ, ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ 9 ਸਤੰਬਰ ਨੂੰ ਹੋਵੇਗੀ।ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਦੇ ਅਨੁਸਾਰ, ਚੋਣ ਲਈ ਅਧਿਕਾਰਤ ਨੋਟੀਫਿਕੇਸ਼ਨ 7 ਅਗਸਤ ਨੂੰ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ, ਦਿਲਚਸਪੀ ਰੱਖਣ ਵਾਲੇ ਉਮੀਦਵਾਰ 21 ਅਗਸਤ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ 22 ਅਗਸਤ ਨੂੰ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ