JALANDHAR WEATHER

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਗਨੀਵ ਕੌਰ ਮਜੀਠੀਆ

ਤਲਵੰਡੀ ਸਾਬੋ, 3 ਅਗਸਤ (ਰਣਜੀਤ ਸਿੰਘ ਰਾਜੂ) - ਵਿਜੀਲੈਂਸ ਕੇਸ ਚ ਜੇਲ੍ਹ ਭੇਜੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਧਰਮਪਤਨੀ ਅਤੇ ਮਜੀਠਾ ਹਲਕੇ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਆਪਣੇ ਪੁੱਤਰ ਪ੍ਰਹਿਲਾਦ ਸਿੰਘ ਨਾਲ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁੱਜੇ।
ਗਨੀਵ ਕੌਰ ਮਜੀਠੀਆ ਦਾ ਐਥੇ ਪੁੱਜਣ 'ਤੇ ਬਿਕਰਮ ਸਿੰਘ ਮਜੀਠੀਆ ਦੇ ਅਤਿ ਕਰੀਬੀ ਅਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਸਵਾਗਤ ਕੀਤਾ ਗਿਆ।ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਬੀਬੀ ਮਜੀਠੀਆ ਦਾ ਗੁ:ਦਮਦਮਾ ਸਾਹਿਬ ਵਿਖੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ।ਗਨੀਵ ਕੌਰ ਨੇ ਗੁ: ਲਿਖਣਸਰ ਸਾਹਿਬ ਵੀ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕਾ ਗਨੀਵ ਕੌਰ ਨੇ ਕਿਹਾ ਕਿ ਉਹ ਇਕ ਸ਼ਰਧਾਲੂ ਹੋਣ ਦੇ ਨਾਤੇ ਤਖ਼ਤ ਸਾਹਿਬ ਮੱਥਾ ਟੇਕਣ ਆਏ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।ਬਿਕਰਮ ਸਿੰਘ ਮਜੀਠੀਆ 'ਤੇ ਦਰਜ ਕੇਸਾਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਹ ਸਮੁੱਚੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਗੁਰੂ ਮਹਾਰਾਜ ਕਿਰਪਾ ਕਰਨਗੇ, ਜਿਸ ਨਾਲ ਸੱਚ ਦੀ ਜਿੱਤ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ