ਆਜ਼ਮ ਦਾਰਾ ਟਰੇਡ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ

ਮਲੇਰਕੋਟਲਾ, 3 ਅਗਸਤ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਮਿਹਨਤੀ, ਇਮਾਨਦਾਰ ਅਤੇ ਉੱਘੇ ਉਦਯੋਗਪਤੀ ਪਾਰਟੀ ਦੇ ਸੀਨੀਅਰ ਆਗੂ ਮੁਹੰਮਦ ਆਜ਼ਮ ਦਾਰਾ ਨੂੰ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਮਲੇਰਕੋਟਲਾ ਦੇ ਟਰੇਡ ਵਿੰਗ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮੁਹੰਮਦ ਆਜ਼ਮ ਦਾਰਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।