ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 6 ਨੂੰ ਹੋਵੇਗੀ

ਚੰਡੀਗੜ੍ਹ, 4 ਅਗਸਤ (ਕਪਲ ਵਧਵਾ)-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੁਣ 6 ਅਗਸਤ ਨੂੰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਸਥਿਤ ਅਦਾਲਤ ਵਿਖੇ ਅੱਜ ਜ਼ਮਾਨਤ ਦੀ ਅਰਜ਼ੀ ਉਤੇ ਸੁਣਵਾਈ ਕੀਤੀ ਜਾਣੀ ਸੀ। ਕੁਝ ਕਾਰਨਾਂ ਕਰਕੇ ਇਸ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਿਚੋਂ ਇਕ ਕਾਰਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਇਕ ਵਕੀਲ ਦੇ ਕਤਲ ਕਾਰਨ ਪੰਜਾਬ ਭਰ ਦੇ ਵਕੀਲਾਂ ਵਲੋਂ ਹੜਤਾਲ ਕਰਨਾ ਅਤੇ ਦੂਜਾ ਕਾਰਨ ਸੂਤਰਾਂ ਵਲੋਂ ਇਹ ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਧਿਰ ਦੇ ਵਕੀਲ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਅਦਾਲਤ ਨੂੰ ਅਗਲੀ ਤਰੀਕ ਦੇਣ ਦੀ ਅਪੀਲ ਕੀਤੀ, ਜਿਸ ਉਤੇ ਅਦਾਲਤ ਨੇ ਇਸ ਮਾਮਲੇ ਨੂੰ 6 ਅਗਸਤ ਤੱਕ ਮੁਲਤਵੀ ਕਰ ਦਿੱਤਾ।