JALANDHAR WEATHER

ਹਰਮਨ ਸਿੰਘ ਦੀਦਾਰੇ ਵਾਲਾ ਵਲੋਂ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ

ਮੋਗਾ, 4 ਅਗਸਤ- ਜ਼ਿਲ੍ਹਾ ਪਲੈਨਿੰਗ ਬੋਰਡ ਮੋਗਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮਨ ਸਿੰਘ ਦੀਦਾਰੇ ਵਾਲਾ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਮਨ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਨਾਲ ਅਸਹਿਮਤ ਹਨ ਅਤੇ ਇਸ ਕਾਰਨ ਉਨ੍ਹਾਂ ਨੇ ਪਾਰਟੀ ਛੱਡਣ ਦਾ ਫ਼ੈਸਲਾ ਲਿਆ ਹੈ।

ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਦਿੱਤੀ। ਹਰਮਨ ਸਿੰਘ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਜ਼ਿਲ੍ਹਾ ਪੱਧਰ ’ਤੇ ਸਰਗਰਮ ਭੂਮਿਕਾ ਨਿਭਾਅ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ