ਆਰ.ਸੀ.ਐਫ. 'ਚ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਕਪੂਰਥਲਾ, 4 ਅਗਸਤ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਵਿਚ ਕੰਮ ਕਰਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਸਵਰਨਜੀਤ ਸਿੰਘ ਨੇ ਦੱਸਿਆ ਕਿ ਦਲੇਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਮੁਰਾਦਪੁਰ ਜੋ ਕਿ ਠੇਕੇ ਦੇ ਆਧਾਰ 'ਤੇ ਆਰ.ਸੀ.ਐਫ. ਵਿਚ ਕੰਮ ਕਰਦਾ ਸੀ ਅਤੇ ਅੱਜ ਕੰਮ ਕਰਦੇ ਸਮੇਂ ਉਸ ਨੂੰ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖਵਾ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।