ਅਮਰਪਾਲ ਸਿੰਘ ਬੋਨੀ ਅਜਨਾਲਾ ਭਾਜਪਾ ਅੰਮ੍ਰਿਤਸਰ ਦਿਹਾਤੀ 1 ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ, 4 ਅਗਸਤ-ਭਾਜਪਾ ਨੂੰ ਦਿਹਾਤੀ ਖੇਤਰ ਅੰਦਰ ਹੋਰ ਜ਼ਿਆਦਾ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਭਾਜਪਾ ਵਲੋਂ ਅੰਮ੍ਰਿਤਸਰ ਦਿਹਾਤੀ ਦੀ ਜ਼ਿੰਮੇਵਾਰੀ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਦਿੱਤੀ ਗਈ ਜਿਥੇ ਬੋਨੀ ਅਜਨਾਲਾ ਨੂੰ ਅੰਮ੍ਰਿਤਸਰ ਦਿਹਾਤੀ ਦਾ 1 ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਸ ਵਿਚ ਹਲਕਾ ਅਜਨਾਲਾ, ਹਲਕਾ ਰਾਜਾਸਾਂਸੀ ਅਤੇ ਹਲਕਾ ਅਟਾਰੀ ਮੌਜੂਦ ਹਨ। ਇਸ ਮੌਕੇ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦੇ ਆਬਜ਼ਰਵਰ ਜਤਿੰਦਰ ਸਿੰਘ ਅਟਵਾਲ ਵਲੋਂ ਹਾਈ ਕਮਾਨ ਤੋਂ ਭੇਜਿਆ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਦਾ ਨਿਯੁਕਤੀ ਪੱਤਰ ਬੋਨੀ ਅਜਨਾਲਾ ਨੂੰ ਦੇ ਕੇ ਵਧਾਈ ਦਿੱਤੀ ਗਈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਟਾਲਾ ਰਕੇਸ਼ ਭਾਟੀਆ ਵਲੋਂ ਹਲਕਾ ਅਜਨਾਲਾ ਤੋਂ ਸਤਿੰਦਰ ਸਿੰਘ ਮਾਕੋਵਾਲ ਨੂੰ ਜਨਰਲ ਕੌਂਸਲ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਹਲਕਾ ਰਾਜਾਸਾਂਸੀ ਤੋਂ ਮੁਖਵਿੰਦਰ ਸਿੰਘ ਮਾਹਲ ਅਤੇ ਹਲਕਾ ਅਟਾਰੀ ਤੋਂ ਸੁਸ਼ੀਲ ਦੇਵਕਰ ਨੂੰ ਜਰਨਲ ਕੌਂਸਲ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਗਿਆ।
ਇਸ ਮੌਕੇ ਭਾਜਪਾ ਅੰਮ੍ਰਿਤਸਰ ਦਿਹਾਤੀ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਉਹ ਭਾਜਪਾ ਦੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਭਾਜਪਾ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਸਾਰੇ ਹੀ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਇਸ ਪਾਰਟੀ ਵਿਚ ਕਿਸੇ ਤਰ੍ਹਾਂ ਦਾ ਕੋਈ ਪਰਿਵਾਰਵਾਦ ਨਹੀਂ ਹੈ ਸਗੋਂ ਅਨੁਸ਼ਾਸਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਹ ਅਪੀਲ ਕਰਦੇ ਹਨ ਜੇਕਰ ਪੰਜਾਬ ਵਿਚ ਨਸ਼ਾ, ਬੇਰੁਜ਼ਗਾਰੀ ਖਤਮ ਕਰਨੀ ਹੈ ਤਾਂ ਲੋਕਾਂ ਨੂੰ ਭਾਜਪਾ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਨਸ਼ਾ-ਮੁਕਤ ਹੋ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਯੂ.ਪੀ. ਨੂੰ ਗੈਂਗਸਟਰਵਾਦ ਤੋਂ ਮੁਕਤ ਕੀਤਾ ਗਿਆ ਹੈ, ਇਸੇ ਤਰ੍ਹਾਂ ਪੰਜਾਬ ਅੰਦਰੋਂ ਨਸ਼ਾ ਅਤੇ ਗੈਂਗਸਟਰ ਰਾਜ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਸਕੀਮ ਦੇ ਵਿਰੋਧ ਵਿਚ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ।
ਇਸ ਮੌਕੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ, ਹਲਕਾ ਅਟਾਰੀ ਦੇ ਇੰਚਾਰਜ ਸੁਸ਼ੀਲ ਦੇਵਗਨ, ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਪ੍ਰਧਾਨ ਬਾਬੂ ਰਾਮ ਸ਼ਰਨ ਪ੍ਰਸ਼ਰ, ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਪ੍ਰਧਾਨ ਹਰਦਿਆਲ ਸਿੰਘ ਔਲਖ, ਸਤਿੰਦਰ ਸਿੰਘ ਮਾਕੋਵਾਲ, ਅਜਨਾਲਾ ਤੋਂ ਕੌਂਸਲਰ ਬਿਕਰਮ ਬੇਦੀ, ਬਾਊ ਅਸ਼ੋਕ ਕੁਮਾਰ ਮੰਨਣ, ਬੱਬਰ ਅਜਨਾਲਾ, ਵਿਪਨ ਖੱਤਰੀ, ਵਿਜੇ ਕੁਮਾਰ ਅਜਨਾਲਾ, ਇੰਦਰਜੀਤ ਸਿੰਘ ਰਮਦਾਸ, ਮਿੰਟੂ ਜੁਲਕਾ, ਬੰਟੀ ਅਜਨਾਲਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਦੇ ਵਰਕਰ ਹਾਜ਼ਰ ਸਨ।