ਨਸ਼ਾ ਤੇ ਦੇਸੀ ਪਿਸਤੌਲ ਸਣੇ 4 ਦੋਸ਼ੀ ਕਾਬੂ

ਮੋਗਾ, 4 ਅਗਸਤ-ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੋਗਾ ਦੇ ਸਿਟੀ ਵਨ ਨੰਬਰ ਥਾਣਾ ਐਸ. ਐਚ .ਓ. ਨੇ ਦੱਸਿਆ ਕਿ ਵੱਖ-ਵੱਖ ਦੋ ਮੁਕਦਮਿਆਂ ਵਿਚ 200 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਸ਼ੀਆਂ ਨੂੰ ਕੋਰਟ ਵਿਚ ਪੇਸ਼ ਕੀਤਾ ਜਾਵੇਗਾ ਤੇ ਪਤਾ ਕੀਤਾ ਜਾਵੇਗਾ ਕਿ ਨਸ਼ਾ ਵਗੈਰਾ ਕਿਥੋਂ ਲੈ ਕੇ ਆਉਂਦੇ ਸਨ ਤੇ ਦੇਸੀ ਪਿਸਤੌਲ ਕਿਸ ਕੰਮ ਲਈ ਇਸਤੇਮਾਲ ਕੀਤਾ ਜਾਣਾ ਸੀ। ਇਹ ਰਿਮਾਂਡ ਤੋਂ ਬਾਅਦ ਹੀ ਪਤਾ ਚੱਲੇਗਾ।