JALANDHAR WEATHER

ਅੱਜ ਹੋਵੇਗਾ ਸ਼ਿਬੂ ਸੋਰੇਨ ਦਾ ਅੰਤਿਮ ਸੰਸਕਾਰ

ਰਾਂਚੀ, 5 ਅਗਸਤ- ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਨੇਮਰਾ (ਰਾਮਗੜ੍ਹ) ਵਿਚ ਕੀਤਾ ਜਾਵੇਗਾ। ਉਨ੍ਹਾਂ ਦੇ ਛੋਟੇ ਪੁੱਤਰ ਬਸੰਤ ਸੋਰੇਨ ਉਨ੍ਹਾਂ ਦਾ ਅੰਤਿਮ ਸੰਸਕਾਰ ਕਰਨਗੇ। ਇਸ ਤੋਂ ਪਹਿਲਾਂ, ਦੇਹ ਨੂੰ ਪਾਰਟੀ ਦਫ਼ਤਰ ਵਿਚ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਸ ਤੋਂ ਬਾਅਦ, ਇਸ ਨੂੰ ਉੱਥੋਂ ਵਿਧਾਨ ਸਭਾ ਲਿਜਾਇਆ ਜਾਵੇਗਾ। ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੀ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣਗੇ।

ਦੱਸ ਦੇਈਏ ਕਿ ਸ਼ਿਬੂ ਸੋਰੇਨ ਨੇ ਸੋਮਵਾਰ ਸਵੇਰੇ 8:56 ਵਜੇ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿਚ ਆਖਰੀ ਸਾਹ ਲਿਆ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰ ਲਿਖਿਆ ਦਿਸ਼ੋਮ ਗੁਰੂ ਸਾਨੂੰ ਸਾਰਿਆਂ ਨੂੰ ਛੱਡ ਕੇ ਚਲੇ ਗਏ ਹਨ। ਅੱਜ ਮੈਂ ਜ਼ੀਰੋ ਹੋ ਗਿਆ ਹਾਂ।

ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ