JALANDHAR WEATHER

ਭੇਦ ਭਰੇ ਹਾਲਾਤ ਵਿਚ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗਣ ਕਾਰਨ ਹੋਈ ਮੌਤ

ਪਠਾਨਕੋਟ, 5 ਅਗਸਤ (ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ ਦੇ ਹਾਈਟੈਕ ਨਾਕਾ ਚੱਕੀਪੁੱਲ ’ਤੇ ਸਵੇਰੇ ਤੜਕਸਾਰ ਇਕ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵਲੋਂ ਉਸ ਮੁਲਾਜ਼ਮ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮੁਲਾਜ਼ਮ ਦੀ ਪਛਾਣ ਹੈਡ ਕਾਂਸਟੇਬਲ ਬਲਵੀਰ ਪਾਲ ਸਿੰਘ ਵਜੋਂ ਹੋਈ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ