JALANDHAR WEATHER

ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ’ਚ ਐਨ. ਆਈ. ਏ. ਦੀਆਂ ਟੀਮਾਂ ਵਲੋਂ ਛਾਪੇ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 4 ਅਗਸਤ (ਅਵਤਾਰ ਸਿੰਘ ਰੰਧਾਵਾ)- ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਿਕੋਸਰਾ, ਸ਼ਾਹਪੁਰ ਜਾਜਨ ਵਿਖੇ ਵੱਖ ਵੱਖ ਥਾੲੀਂ ਐਨ. ਆਈ. ਏ. ਦੀ ਟੀਮ ਵਲੋਂ ਸਵੇਰ ਤੋਂ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ। ਸਵੇਰ ਤੋਂ ਲੈ ਕੇ ਹੁਣ ਤੱਕ ਕਈ ਘੰਟੇ ਨਿਕੋਸਰਾਂ ਦੇ ਦੋ ਘਰਾਂ ਅਤੇ ਸ਼ਾਹਪੁਰ ਜਾਜਨ ਦੇ ਇਕ ਘਰ ਦੇ ਦਰਵਾਜ਼ੇ ਬੰਦ ਕਰਕੇ ਜਾਂਚ ਚੱਲਦੀ ਰਹੀ। ਜਦੋਂ ਇੱਥੇ ਪਹੁੰਚੇ ਅਧਿਕਾਰੀਆਂ ਕੋਲੋਂ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਕੋਈ ਵੀ ਜਾਣਕਾਰੀ ਨਹੀਂ ਦੇ ਸਕਦੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ