JALANDHAR WEATHER

ਸਤਲੁਜ-ਯਮੁਨਾ ਲਿੰਕ ਨਹਿਰ: ਅੱਜ ਮੁੜ ਹੋਵੇਗੀ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ

ਨਵੀਂ ਦਿੱਲੀ, 5 ਅਗਸਤ- 9 ਜੁਲਾਈ ਤੋਂ ਬਾਅਦ, ਅੱਜ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਸਤਲੁਜ-ਯਮੁਨਾ ਲਿੰਕ ਨਹਿਰ ਸੰਬੰਧੀ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਦਿੱਲੀ ਵਿਚ ਮਿਲਣਗੇ। ਮੀਟਿੰਗ ਵਿਚ ਭਗਵੰਤ ਮਾਨ ਵਲੋਂ ਰੱਖੀ ਗਈ ਰਾਵੀ ਨਦੀ ਦੇ ਪਾਣੀ ਸੰਬੰਧੀ ਸਥਿਤੀ ’ਤੇ ਚਰਚਾ ਕੀਤੀ ਜਾਵੇਗੀ। ਪਹਿਲਾਂ ਹੋਈ ਮੀਟਿੰਗ ਵਿਚ ਮਾਨ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਇਹ ਨਹੀਂ ਬਣੇਗੀ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਸੀ ਕਿ ਹਰਿਆਣਾ ਸਾਡਾ ਭਰਾ ਹੈ, ਜੇਕਰ ਸਾਨੂੰ ਪਾਣੀ ਮਿਲਦਾ ਹੈ ਤਾਂ ਅੱਗੇ ਪਾਣੀ ਦੀ ਸਪਲਾਈ ਵਿਚ ਕੋਈ ਸਮੱਸਿਆ ਨਹੀਂ ਹੈ।

ਪਹਿਲੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਅਤੇ ਮੁੱਖ ਮੰਤਰੀ ਸੈਣੀ ਨੇ ਇਕ ਦੂਜੇ ਨੂੰ ਜੱਫੀ ਪਾਈ ਅਤੇ ਇਕ ਦੂਜੇ ਦਾ ਸਵਾਗਤ ਕੀਤਾ। ਸੀ.ਆਰ. ਪਾਟਿਲ ਦੀ ਅਗਵਾਈ ਹੇਠ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਸੀ ਅਤੇ ਗੱਲਬਾਤ ਸਕਾਰਾਤਮਕ ਮਾਹੌਲ ਵਿਚ ਹੋਈ ਸੀ। ਹਰਿਆਣਾ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਮੀਟਿੰਗ ਫਲਦਾਇਕ ਰਹੀ। ਪੰਜਾਬ ਅਤੇ ਹਰਿਆਣਾ ਦੋਵੇਂ ਭਰਾ ਹਨ। ਦੋਵਾਂ ਦਾ ਵਿਹੜਾ ਇਕੋ ਜਿਹਾ ਹੈ। ਇਸ ਮੁੱਦੇ ਦਾ ਹੱਲ ਲੱਭਣ ਲਈ ਕੰਮ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ