ਜਲੰਧਰ ਵਿਖੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਲੈਂਡ ਪੂਲਿੰਗ ਨੀਤੀ ਤੇ ਹੋਰ ਮੰਗਾਂ ਨੂੰ ਲੈ ਕੇ ਮੀਟਿੰਗ

ਜਲੰਧਰ, 5 ਅਗਸਤ-ਅੱਜ ਜਲੰਧਰ ਵਿਖੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਲੈਂਡ ਪੂਲਿੰਗ ਅਤੇ ਹੋਰ ਮੰਗਾਂ ਨੂੰ ਲੈ ਕੇ ਮੀਟਿੰਗ ਅਤੇ ਪ੍ਰੈਸ ਕਾਨਫਰੰਸ ਕੀਤੀ ਗਈ l ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਰਾਏ ਨੇ ਦੱਸਿਆ ਕਿ 11 ਅਗਸਤ ਨੂੰ ਲੈਂਡ ਪੂਲਿੰਗ ਖਿਲਾਫ ਵਿਸ਼ਾਲ ਮੋਟਰਸਾਇਕਲ ਰੈਲੀ ਅਤੇ 20 ਅਗਸਤ ਨੂੰ ਕੁੱਕੜ ਪਿੰਡ ਦੀ ਦਾਣਾ ਮੰਡੀ ਵਿਚ ਰੈਲੀ ਕੀਤੀ ਜਾਵੇਗੀ। ਕਿਸਾਨਾਂ ਨੇ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਸਰਕਾਰ ਨੂੰ ਹਰ ਹਾਲ ਵਿਚ ਰੱਦ ਕਰਨੀ ਪਵੇਗੀ।