ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਨਗਰ ਕੌਂਸਲ ਦੇ ਈ. ਓ. ਨੂੰ ਕੀਤਾ ਤਲਬ

ਸੰਗਰੂਰ, 5 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਦੀ ਧਾਨਕ ਬਸਤੀ ਨੇੜੇ ਲੱਗੇ ਕੂੜੇ ਦੇ ਡੰਪ ਤੋਂ ਲੋਕਾਂ ਦੀਆਂ ਵੱਧ ਰਹੀਆਂ ਮੁਸ਼ਕਿਲਾਂ ਸਬੰਧੀ ਸ਼ਿਕਾਇਤ ਪ੍ਰਾਪਤ ਹੋਣ ਤੋਂ ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਪੱਤਰ ਲਿਖ ਕੇ ਸ਼ਿਕਾਇਤ ਦੀ ਪੜਤਾਲ ਕਰਵਾ ਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਸੰਗਰੂਰ ਨੂੰ 7 ਅਗਸਤ ਨੂੰ ਕਮਿਸ਼ਨ ਦੇ ਦਫਤਰ ਪੇਸ਼ ਹੋਣ ਲਈ ਕਿਹਾ ਹੈ। ਨਾਲ ਹੀ ਕੂੜੇ ਦੇ ਡੰਪ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।