JALANDHAR WEATHER

ਉੱਤਰਕਾਸ਼ੀ ਹਾਦਸਾ: ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਉੱਤਰਾਖ਼ੰਡ ਦੇ ਮੁੱਖ ਮੰਤਰੀ ਨਾਲ ਗੱਲਬਾਤ

ਨਵੀਂ ਦਿੱਲੀ, 6 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫ਼ੋਨ ’ਤੇ ਗੱਲ ਕੀਤੀ ਅਤੇ ਉੱਤਰਾਖੰਡ ਜ਼ਿਲ੍ਹੇ ਦੇ ਧਾਰਲੀ ਖੇਤਰ ਵਿਚ ਹਾਲ ਹੀ ਵਿਚ ਹੋਈ ਆਫ਼ਤ ਅਤੇ ਰਾਹਤ ਤੇ ਬਚਾਅ ਕਾਰਜਾਂ ਦੀ ਤਾਜ਼ਾ ਸਥਿਤੀ ਬਾਰੇ ਪੁੱਛਗਿੱਛ ਕੀਤੀ ਹੈ। ਮੁੱਖ ਮੰਤਰੀ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਰਾਜ ਸਰਕਾਰ ਪੂਰੀ ਤਿਆਰੀ ਨਾਲ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੀ ਹੋਈ ਹੈ।

ਲਗਾਤਾਰ ਭਾਰੀ ਬਾਰਸ਼ ਕਾਰਨ ਕੁਝ ਖੇਤਰਾਂ ਵਿਚ ਮੁਸ਼ਕਿਲਾਂ ਆ ਰਹੀਆਂ ਹਨ, ਪਰ ਸਾਰੀਆਂ ਸੰਬੰਧਿਤ ਏਜੰਸੀਆਂ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਜਲਦੀ ਸਹਾਇਤਾ ਮਿਲ ਸਕੇ। ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ