JALANDHAR WEATHER

ਮੁਹਾਲੀ ਧਮਾਕਾ: 2 ਲੋਕਾਂ ਦੀ ਹੋਈ ਮੌਤ

ਐੱਸ. ਏ. ਐੱਸ. ਨਗਰ, 6 ਅਗਸਤ (ਕਪਿਲ ਵਧਵਾ)- ਮੁਹਾਲੀ ਦੇ ਫੇਜ਼-9 ਸਥਿਤ ਉਦਯੋਗਿਕ ਖੇਤਰ ਵਿਖੇ ਇਕ ਆਕਸੀਜਨ ਪਲਾਂਟ ਵਿਖੇ ਵਿਸਫੋਟਕ ਹੋ ਗਿਆ ਸੀ। ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰ ਦੀ ਦੱਸੀ ਜਾ ਰਹੀ ਹੈ। ਸੂਤਰਾਂ ਅਨੁਸਾਰ ਉਕਤ ਘਟਨਾ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਹੈ। ਇਸ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿਚ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ