ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਪੰਜ ਤੱਤਾਂ 'ਚ ਵਿਲੀਨ

ਨਵੀਂ ਦਿੱਲੀ, 6 ਅਗਸਤ-ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਅੰਤਿਮ ਸੰਸਕਾਰ ਅੱਜ ਦਿੱਲੀ ਵਿਚ ਕੀਤਾ ਗਿਆ। ਸੱਤਿਆਪਾਲ ਮਲਿਕ ਦਾ ਮੰਗਲਵਾਰ ਨੂੰ ਦਿੱਲੀ ਦੇ ਆਰ.ਐਮ.ਐਲ. ਹਸਪਤਾਲ ਵਿਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਗੁਰਦੇ ਦੀ ਬੀਮਾਰੀ ਦੇ ਇਲਾਜ ਲਈ 11 ਮਈ ਨੂੰ ਆਰ.ਐਮ.ਐਲ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।
ਇਸ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਕਿਸਾਨ ਸੰਗਠਨਾਂ ਦੇ ਸੈਂਕੜੇ ਆਗੂ ਪਹੁੰਚੇ। ਕਾਂਗਰਸ, ਆਮ ਆਦਮੀ ਪਾਰਟੀ, ਸਮਾਜਵਾਦੀ ਪਾਰਟੀ, ਜੇ.ਜੇ.ਪੀ. ਅਤੇ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂ ਸੱਤਿਆਪਾਲ ਮਲਿਕ ਦੇ ਅੰਤਿਮ ਸੰਸਕਾਰ 'ਤੇ ਪਹੁੰਚੇ। ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਉਥੇ ਪਹੁੰਚੇ। ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ ਹੋਣ ਲਈ ਜੇ.ਜੇ.ਪੀ. ਦੇ ਦੁਸ਼ਯੰਤ ਚੌਟਾਲਾ, 'ਆਪ' ਨੇਤਾ ਸੰਜੇ ਸਿੰਘ, ਹਰਿੰਦਰ ਮਲਿਕ, ਸਪਾ ਸੰਸਦ ਮੈਂਬਰ ਮੁਜ਼ੱਫਰਨਗਰ, ਕਿਸਾਨ ਨੇਤਾ ਗੁਰਨਾਮ ਸਿੰਘ ਚਡੂਨੀ, ਕਿਸਾਨ ਨੇਤਾ ਹਰਿੰਦਰ ਤਾਊ ਅਤੇ ਹੋਰ ਨੇਤਾ ਸਸਕਾਰ ਵਾਲੀ ਥਾਂ ਪੁੱਜੇ।