JALANDHAR WEATHER

ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੀ ਹਾਦਸੇ 'ਚ ਮੌਤ

ਮੋਗਾ, 9 ਅਗਸਤ-ਸ਼ਨੀਵਾਰ ਨੂੰ ਮੋਗਾ ਦੇ ਬਰਨਾਲਾ ਬਾਈਪਾਸ 'ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਜਦੋਂ ਇਕ ਭੈਣ ਆਪਣੇ ਪਤੀ ਅਤੇ ਧੀ ਨਾਲ ਭਰਾ ਦੇ ਗੁੱਟ 'ਤੇ ਰੱਖੜੀ ਬੰਨ੍ਹਣ ਜਾ ਰਹੀ ਸੀ, ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੌਰਾਨ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਉਸਦਾ ਪਤੀ ਅਤੇ ਧੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਮੋਗਾ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਵਿਚ ਦਾਖਲ ਗੁਰਦੇਵ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਦੀ ਧੀ ਸੁਖਦੀਪ ਕੌਰ ਨੇ ਦੱਸਿਆ ਕਿ ਉਹ ਤੇ ਉਸਦੀ ਮਾਂ ਰਾਜਵੀਰ ਕੌਰ ਅਤੇ ਪਿਤਾ ਮਾਮੇ ਨੂੰ ਰੱਖੜੀ ਬੰਨ੍ਹਣ ਲਈ ਧੂਰਕੋਟ ਚਰਨ ਸਿੰਘ ਵਾਲਾ ਸਥਿਤ ਆਪਣੀ ਮਾਸੀ ਦੇ ਘਰ ਜਾ ਰਹੇ ਸਨ। ਰਸਤੇ ਵਿਚ ਸੜਕ ਪਾਰ ਕਰਦੇ ਸਮੇਂ ਅਚਾਨਕ ਇਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਗੰਭੀਰ ਜ਼ਖਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਔਰਤ ਰਾਜਵੀਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਸੁਖਦੀਪ ਕੌਰ, ਗੁਰਤੇਜ ਸਿੰਘ ਸਮੇਤ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਐਮਰਜੈਂਸੀ ਸਟਾਫ ਨੇ ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਸਾਰਿਆਂ ਨੂੰ ਹਿਰਾਸਤ ਵਿਚ ਲੈ ਲਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ