ਮਨਰੇਗਾ ਮਜ਼ਦੂਰ ਕਾਫ਼ਲੇ ਬੰਨ੍ਹ ਕੇ ਹਜ਼ਾਰਾਂ ਦੀ ਗਿਣਤੀ 'ਚ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਈਆਂ ਬੀਬੀਆਂ

ਮਲੇਰਕੋਟਲਾ, 12 ਅਗਸਤ (ਮੁਹੰਮਦ ਹਨੀਫ਼ ਥਿੰਦ)-ਅੱਜ ਨਵੀਂ ਅਨਾਜ ਮੰਡੀ ਮਲੇਰਕੋਟਲਾ ਵਿਖੇ ਮਨਰੇਗਾ ਅਧਿਕਾਰ ਅੰਦੋਲਨ ਪੰਜਾਬ ਵਲੋਂ ਵਿਸ਼ਾਲ ਰੈਲੀ ਕਰਨ ਤੋਂ ਬਾਅਦ ਸ਼ਹਿਰ ਵਿਚ ਮਾਰਚ ਕਰਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਰਾਹੀਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਂਅ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਇਕ ਮੰਗ-ਪੱਤਰ ਸੌਂਪਿਆ ਗਿਆ। ਇਸ ਮੌਕੇ ਰੈਲੀ ਨੂੰ ਸੰਬੋਧਨ ਭਾਈ ਲਾਲੋ ਲੋਕ ਮੰਚ ਦੇ ਜਨਰਲ ਸਕੱਤਰ ਸਾਬਕਾ ਵਿਧਾਇਕ ਤਰਸੇਮ ਜੋਧਾਂ ਅਤੇ ਪ੍ਰਧਾਨ ਬਾਪੂ ਬਲਕੌਰ ਸਿੰਘ ਗਿੱਲ ਨੇ ਕੀਤਾ।