ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਾਰਨ ਡੁੱਬੀਆਂ ਫ਼ਸਲਾਂ ਡੁੱਬੀਆਂ

ਸ੍ਰੀ ਹਰਿਗੋਬਿੰਦਪੁਰ, (ਗੁਰਦਾਸਪੁਰ), 13 ਅਗਸਤ (ਕੰਵਲਜੀਤ ਸਿੰਘ ਚੀਮਾ)- ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ ਆਦਿ ਜ਼ਿਲ੍ਹਿਆਂ ਦੀ ਜ਼ਮੀਨਾਂ ਦੇ ਨੇੜੇ ਦੀ ਲੰਘ ਰਹੇ ਬਿਆਸ ਦਰਿਆ ਵਿਚ ਬੀਤੇ ਰਾਤ ਤੋਂ ਅਚਾਨਕ ਵਧੇ ਪਾਣੀ ਦੇ ਪੱਧਰ ਨੇ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀ ਉਪਜਾਊ ਜ਼ਮੀਨ ਨੂੰ ਆਪਣੀ ਲਪੇਟ ’ਚ ਲੈ ਲਿਆ ਹੈ, ਜਿਸ ਕਾਰਨ ਦਰਿਆ ਦੇ ਕਿਨਾਰੇ ਦੀ ਹਜ਼ਾਰਾਂ ਏਕੜ ਉਪਜਾਊ ਜ਼ਮੀਨ ਪਾਣੀ ਨਾਲ ਬਰਬਾਦ ਹੋਣ ਦਾ ਖ਼ਦਸ਼ਾ ਜਤਾਇਆ ਰਿਹਾ ਹੈ। ਇਸ ਸਮੇਂ ਝੋਨਾ, ਕਮਾਦ ਅਤੇ ਪਸ਼ੂਆਂ ਦੇ ਚਾਰੇ ਦੀ ਫ਼ਸਲ ਤੋਂ ਇਲਾਵਾ ਕਿਸਾਨਾਂ ਦੇ ਟਿਊਬਵੈੱਲ ਵੀ ਪਾਣੀ ਵਿਚ ਡੁੱਬ ਚੁੱਕੇ ਹਨ।