ਤੇਜ਼ ਰਫ਼ਤਾਰ ਸਕੂਲ ਬੱਸ ਦੀ ਟੱਕਰ ਨਾਲ 2 ਨੌਜਵਾਨਾਂ ਦੀ ਮੌਤ

ਜੰਮੂ, 13 ਅਗਸਤ (ਰਵੀ ਸ਼ਰਮਾ)-ਸਾਂਬਾ ਜ਼ਿਲ੍ਹੇ ਦੇ ਸਰੋਰ ਅੱਡਾ ਇਲਾਕੇ ਵਿਚ ਇਕ ਤੇਜ਼ ਰਫ਼ਤਾਰ ਸਕੂਲ ਬੱਸ ਦੀ ਟੱਕਰ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ। ਸਕੂਲ ਬੱਸ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਸ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕਈ ਫੁੱਟ ਤੱਕ ਘਸੀਟਦੀ ਰਹੀ, ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਬਹੁਤ ਮੁਸ਼ਕਿਲ ਨਾਲ ਬੱਸ ਹੇਠੋਂ ਲਾਸ਼ਾਂ ਨੂੰ ਬਾਹਰ ਕੱਢਿਆ।ਪੁਲਿਸ ਨੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਨਜ਼ਦੀਕੀ ਹਸਪਤਾਲ ਦੇ ਮੁਰਦਾਘਰ ਵਿਚ ਭੇਜ ਦਿੱਤਾ ਹੈ। ਮ੍ਰਿਤਕ ਨੌਜਵਾਨਾਂ ਦੀ ਅਜੇ ਪਛਾਣ ਨਹੀਂ ਹੋ ਸਕੀ। ਪੁਲਿਸ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਨੇ ਇਸ ਸਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।