ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੌਸਾ ਹਾਦਸੇ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ ਮੁਆਵਜ਼ਾ

ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਦੌਸਾ ਵਿਚ ਵਾਪਰੇ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਦੌਸਾ ਦੇ ਬਾਪੀ ਨੇੜੇ ਇਕ ਯਾਤਰੀ ਪਿਕਅੱਪ ਅਤੇ ਟਰੱਕ ਵਿਚਕਾਰ ਹੋਏ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ।
ਦੱਸ ਦਈਏ ਕਿ ਰਾਜਸਥਾਨ ਦੇ ਦੌਸਾ ਵਿਚ ਪਿਕਅੱਪ-ਕੰਟੇਨਰ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ 7 ਬੱਚੇ ਅਤੇ 4 ਔਰਤਾਂ ਸ਼ਾਮਿਲ ਹਨ। ਸਾਰੇ ਉੱਤਰ ਪ੍ਰਦੇਸ਼ ਦੇ ਏਟਾਹ ਦੇ ਰਹਿਣ ਵਾਲੇ ਹਨ। ਪੁਲਿਸ ਅਨੁਸਾਰ ਇਹ ਹਾਦਸਾ ਅੱਜ ਸਵੇਰੇ 3.30 ਵਜੇ ਦੇ ਕਰੀਬ ਸੈਂਥਲ ਥਾਣਾ ਖੇਤਰ ਦੇ ਬਾਪੀ ਪਿੰਡ ਵਿਚ ਵਾਪਰਿਆ। ਪਿਕਅੱਪ ਵਿਚ ਸਵਾਰ ਸਾਰੇ ਲੋਕ ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਇਸ ਹਾਦਸੇ ਵਿਚ 20 ਤੋਂ ਵੱਧ ਲੋਕ ਜ਼ਖਮੀ ਹੋ ਗਏ।