JALANDHAR WEATHER

ਭੇਤਭਰੀ ਹਾਲਤ 'ਚ ਦਰੱਖ਼ਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼

ਕਪੂਰਥਲਾ, 13 ਅਗਸਤ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਵਿਖੇ ਰਿਹਾਇਸ਼ੀ ਕੁਆਰਟਰਾਂ ਦੇ ਪਿਛਲੇ ਪਾਸੇ ਜੰਗਲ ਵਿਚ ਭੇਤਭਰੀ ਹਾਲਤ ਵਿਚ ਇਕ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ। ਜਾਣਕਾਰੀ ਦਿੰਦਿਆਂ ਭੁਲਾਣਾ ਚੌਕੀ ਇੰਚਾਰਜ ਏ.ਐਸ.ਆਈ. ਦਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਦੇਰ ਰਾਤ ਸੂਚਨਾ ਮਿਲੀ ਸੀ ਕਿ ਜੰਗਲ ਵਿਚ ਇਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਹੈ। ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ, ਜਿਸ ਦੀ ਸ਼ਨਾਖਤ ਸ਼ਨੀ ਦੇਵ ਯਾਦਵ ਪੁੱਤਰ ਸ਼ਿਵ ਦੇਵ ਯਾਦਵ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੋ ਦਿਨ ਪਹਿਲਾਂ ਹੀ ਕਠੂਆ ਜੰਮੂ ਤੋਂ ਲੇਬਰ ਦਾ ਕੰਮ ਕਰਨ ਲਈ ਠੇਕੇਦਾਰ ਨਾਲ ਆਰ.ਸੀ.ਐਫ. ਵਿਖੇ ਆਇਆ ਸੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਪਹੁੰਚਣ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ