ਰਾਮਪੁਰ ਖੇਤਰ ਦੇ ਨੰਤੀ 'ਚ ਬੱਦਲ ਫੱਟਿਆ

ਰਾਮਪੁਰ, 13 ਅਗਸਤ (ਚਮਨ ਸ਼ਰਮਾ)-ਰਾਮਪੁਰ ਖੇਤਰ ਦੇ ਨੰਤੀ ਵਿਚ ਬੱਦਲ ਫਟਣ ਦੀ ਘਟਨਾ ਵਾਪਰੀ ਹੈ ਤੇ ਅਜੇ ਤੱਕ ਕੋਈ ਨੁਕਸਾਨ ਨਹੀਂ ਹੋਇਆ ਹੈ। ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਰਵਾਨਾ ਹੋ ਗਏ ਪਰ ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਕੋਈ ਖ਼ਬਰ ਨਹੀਂ ਹੈ।