JALANDHAR WEATHER

ਵਿਆਹੁਤਾ ਔਰਤ ਦੀ ਸ਼ੱਕੀ ਹਾਲਤ ਵਿਚ ਮੌਤ, ਪਤੀ ਅਤੇ ਸਹੁਰਿਆਂ ਖ਼ਿਲਾਫ਼ ਮਾਮਲਾ ਦਰਜ

ਜਗਰਾਉਂ ( ਲੁਧਿਆਣਾ), 13 ਅਗਸਤ ( ਕੁਲਦੀਪ ਸਿੰਘ ਲੋਹਟ) - ਜਗਰਾਉਂ ਦੇ ਥਾਣਾ ਹਠੂਰ ਅਧੀਨ ਪੈਂਦੇ ਪਿੰਡ ਡੱਲਾ ' ਚ ਵਿਆਹੁਤਾ ਕੁੜੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ। ਲੜਕੀ ਦੇ ਪਿਤਾ ਦੇ ਬਿਆਨ 'ਤੇ ਮ੍ਰਿਤਕ ਦੇ ਪਤੀ, ਜੀਜਾ.ਨਣਦ ਅਤੇ ਚਾਰ ਹੋਰਾਂ ਖ਼ਿਲਾਫ਼ ਥਾਣਾ ਹਠੂਰ ਵਿਚ ਮਾਮਲਾ ਦਰਜ ਕਰ ਲਿਆ ਹੈ। ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿਤਾ ਕਲਵੰਤ ਸਿੰਘ ਵਾਸੀ ਪਿੰਡ ਕਾਹਨ ਸਿੰਘ ਵਾਲਾ ਜ਼ਿਲ੍ਹਾ ਮੋਗਾ ਨੇ ਪੁਲਿਸ ਕੋਲ ਦਰਜ ਬਿਆਨਾਂ 'ਚ ਦੱਸਿਆ ਕਿ ਉਸ ਦੀ ਬੇਟੀ ਆਨੰਦਜੋਤ ਕੌਰ ਦਾ ਵਿਆਹ ਪਿੰਡ ਡੱਲਾ ਦੇ ਰਹਿਣ ਵਾਲੇ ਜਗਜੀਤ ਸਿੰਘ ਨਾਲ ਹੋਇਆ ਸੀ।

ਲੰਘੀ 11 ਅਗਸਤ ਨੂੰ ਸ਼ਾਮ ਕਰੀਬ 6:24 ਵਜੇ ਉਨ੍ਹਾਂ ਨੂੰ ਦਿਲਬਾਗ ਸਿੰਘ ਦਾ ਫੋਨ ਆਇਆ ਜਿਸ ਵਿਚ ਉਸ ਨੇ ਦੱਸਿਆ ਕਿ ਤੁਹਾਡੀ ਧੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ। ਮ੍ਰਿਤਕ ਦੇ ਪਿਤਾ ਅਨੁਸਾਰ ਜਦੋਂ ਉਨ੍ਹਾਂ ਨੇ ਆਪਣੀ ਧੀ ਨਾਲ ਗੱਲ ਕੀਤੀ ਤਾਂ ਮੇਰੀ ਧੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਮੈਨੂੰ ਜ਼ਹਿਰ ਦਿੱਤਾ ਹੈ। ਉਸ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਜਗਰਾਉਂ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਜਗਜੀਤ ਸਿੰਘ, ਜੀਜਾ ਪ੍ਰਗਟ ਸਿੰਘ ,ਭਾਬੀ ਗੁਰਜੀਤ ਕੌਰ ਅਤੇ ਦਿਲਬਾਗ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ