JALANDHAR WEATHER

ਲਾਵਾਰਸ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਮੁੜ ਸੁਣਵਾਈ

ਨਵੀਂ ਦਿੱਲੀ, 14 ਅਗਸਤ- ਸੁਪਰੀਮ ਕੋਰਟ ਅੱਜ ਦਿੱਲੀ-ਐਨ.ਸੀ.ਆਰ. ਦੇ ਲਾਵਾਰਸ ਕੁੱਤਿਆਂ ਨੂੰ ਫੜਨ ਅਤੇ ਉਨ੍ਹਾਂ ਨੂੰ ਸ਼ੈਲਟਰ ਹੋਮ ਭੇਜਣ ਦੇ ਫ਼ੈਸਲੇ ’ਤੇ ਅੱਜ ਦੁਬਾਰਾ ਸੁਣਵਾਈ ਕਰੇਗਾ। ਬੁੱਧਵਾਰ ਨੂੰ, ਭਾਰਤ ਦੇ ਚੀਫ ਜਸਟਿਸ (ਸੀਜੇਆਈ) ਬੀ.ਆਰ. ਗਵਈ ਨੇ ਇਸ ਮਾਮਲੇ ’ਤੇ ਮੁੜ ਵਿਚਾਰ ਕਰਨ ਦਾ ਭਰੋਸਾ ਦਿੱਤਾ ਸੀ।

ਸੀ.ਜੇ.ਆਈ. ਗਵਈ ਨੇ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੂੰ ਇਸ ਮਾਮਲੇ ’ਤੇ ਦੁਬਾਰਾ ਸੁਣਵਾਈ ਕਰਨ ਦਾ ਨਿਰਦੇਸ਼ ਦਿੱਤਾ ਹੈ। ਕਈ ਸੰਗਠਨਾਂ ਦੇ ਵਿਰੋਧ ਤੋਂ ਬਾਅਦ ਅਦਾਲਤ ਇਸ ਮਾਮਲੇ ’ਤੇ ਦੁਬਾਰਾ ਸੁਣਵਾਈ ਕਰੇਗੀ।

ਦਰਅਸਲ, 11 ਅਗਸਤ ਨੂੰ ਸੁਪਰੀਮ ਕੋਰਟ ਨੇ ਕੁੱਤਿਆਂ ਦੇ ਕੱਟਣ ਅਤੇ ਰੇਬੀਜ਼ ਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ-ਐਨ.ਸੀ.ਆਰ. ਦੇ ਰਿਹਾਇਸ਼ੀ ਇਲਾਕਿਆਂ ਤੋਂ ਸਾਰੇ ਲਾਵਾਰਸ ਕੁੱਤਿਆਂ ਨੂੰ ਹਟਾਉਣ ਅਤੇ 8 ਹਫ਼ਤਿਆਂ ਦੇ ਅੰਦਰ ਸ਼ੈਲਟਰ ਹੋਮ ਭੇਜਣ ਦਾ ਆਦੇਸ਼ ਦਿੱਤਾ ਸੀ। ਅਦਾਲਤ ਨੇ ਇਸ ਕੰਮ ਵਿਚ ਰੁਕਾਵਟ ਪਾਉਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਸੀ।

ਕਈ ਜਾਨਵਰ ਸੰਗਠਨ ਅਤੇ ਕੁੱਤੇ ਪ੍ਰੇਮੀ ਸੁਪਰੀਮ ਕੋਰਟ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ। ਬੁੱਧਵਾਰ ਨੂੰ, ਸੁਪਰੀਮ ਕੋਰਟ ਦੇ ਬਾਹਰ ਇਕ ਵਕੀਲ ਅਤੇ ਕੁੱਤੇ ਪ੍ਰੇਮੀਆਂ ਵਿਚਕਾਰ ਲੜਾਈ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ