ਸਰਕਾਰੀ ਕਾਲਜ ਭੁਲੱਥ 'ਚ 79ਵੇਂ ਆਜ਼ਾਦੀ ਦਿਵਸ 'ਤੇ ਤਿਰੰਗਾ ਲਹਿਰਾਇਆ

ਭੁਲੱਥ (ਕਪੂਰਥਲਾ), 15 ਅਗਸਤ (ਮੇਹਰ ਚੰਦ ਸਿੱਧੂ/ਮਨਜੀਤ ਸਿੰਘ ਰਤਨ) - ਸਬ ਡਿਵੀਜ਼ਨ ਕਸਬਾ ਭੁਲੱਥ ਵਿਖੇ 79ਵਾਂ ਆਜ਼ਾਦੀ ਦਿਵਸ ਸਮਾਰੋਹ ਕਰਵਾਇਆ ਗਿਆ। ਇਸ ਮੌਕੇ 'ਤੇ ਸਰਕਾਰੀ ਕਾਲਜ ਭੁਲੱਥ ਦੀ ਗਰਾਊਂਡ 'ਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਐਸਡੀਐਮ ਭੁਲੱਥ ਡੈਵੀ ਗੋਇਲ ਨੇ ਅਦਾ ਕੀਤੀ। ਇਸ ਦੌਰਾਨ ਡੀਐਸਪੀ ਭੁਲੱਥ ਕਰਨੈਲ ਸਿੰਘ ਤੋਂ ਇਲਾਵਾ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਾਜ਼ਰੀ ਭਰੀ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਆਜ਼ਾਦੀ ਦਿਵਸ ਨਾਲ ਸੰਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ।