ਸ੍ਰੀ ਮੁਕਤਸਰ ਸਾਹਿਬ ਵਿਖੇ ਡੀ.ਸੀ. ਅਭੀਜੀਤ ਕਪਲਿਸ਼ ਨੇ ਕੌਮੀ ਝੰਡਾ ਲਹਿਰਾਇਆ

ਸ੍ਰੀ ਮੁਕਤਸਰ ਸਾਹਿਬ, 15 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਅਭੀਜੀਤ ਕਪਲਿਸ਼ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਅਖਿਲ ਚੌਧਰੀ, ਹਲਕਾ ਵਿਧਾਇਕ ਜਗਦੀਪ ਸਿੰਘ, ਕਾਕਾ ਬਰਾੜ ਸਮੇਤ ਹੋਰ ਉੱਚ ਅਧਿਕਾਰੀ, ਸਿਆਸੀ ਆਗੂ ਅਤੇ ਪ੍ਰਸ਼ਾਸਨਿਕ ਅਮਲਾ ਮੌਜੂਦ ਸੀ। ਇਸ ਦੌਰਾਨ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।