ਆਜ਼ਾਦੀ ਦਿਹਾੜੇ ਮੌਕੇ ਸਪੈਸ਼ਲ ਬਰਾਂਚ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਸਨਮਾਨਿਤ

ਫਿਰੋਜ਼ਪੁਰ, 15 ਅਗਸਤ (ਕੁਲਬੀਰ ਸਿੰਘ ਸੋਢੀ)-79ਵੇਂ ਆਜ਼ਾਦੀ ਦਿਹਾੜੇ ਮੌਕੇ ਪੁਲਿਸ ਵਿਭਾਗ ਫਿਰੋਜ਼ਪੁਰ ਦੀ ਸਪੈਸ਼ਲ ਬਰਾਂਚ ਵਿਚ ਵਧੀਆ ਸੇਵਾਵਾਂ ਦੇਣ ਵਾਲੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਸਪੀਕਰ ਪੰਜਾਬ ਕੁਲਤਾਰ ਸਿੰਘ ਸੰਧਵਾਂ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਗਿਆ।