ਆਜ਼ਾਦੀ ਦਿਹਾੜੇ ਮੌਕੇ ਪ੍ਰੈਸ ਕਲੱਬ ਫਿਰੋਜ਼ਪੁਰ ਵਿਖੇ ਲਹਿਰਾਇਆ ਤਿਰੰਗਾ ਝੰਡਾ

ਫ਼ਿਰੋਜ਼ਪੁਰ, 15 ਅਗਸਤ (ਕੁਲਬੀਰ ਸਿੰਘ ਸੋਢੀ)-ਪ੍ਰੈਸ ਕਲੱਬ ਫਿਰੋਜ਼ਪੁਰ ਵਲੋਂ 79ਵਾਂ ਆਜ਼ਾਦੀ ਦਿਹਾੜਾ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਇਤਿਹਾਸਿਕ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਲੱਬ ਦੇ ਪ੍ਰਧਾਨ ਮਨਦੀਪ ਕੁਮਾਰ ਮੌਂਟੀ ਵਲੋਂ ਨਿਭਾਈ ਗਈ। ਇਸ ਦੌਰਾਨ ਪ੍ਰਧਾਨ ਮਨਦੀਪ ਕੁਮਾਰ ਮੌਂਟੀ ਨੇ ਕਲੱਬ ਮੈਂਬਰਾਂ ਦੇ ਨਾਲ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜਿਸ ਆਜ਼ਾਦੀ ਦਾ ਨਿੱਘ ਅੱਜ ਅਸੀਂ ਮਾਣ ਰਹੇ ਹਾਂ, ਉਹ ਆਜ਼ਾਦੀ ਪ੍ਰਵਾਨਿਆਂ ਵਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਦੀ ਬਦੌਲਤ ਹੀ ਹੈ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ ਰਲ ਮਿਲ ਕੇ ਆਜ਼ਾਦੀ ਪ੍ਰਵਾਨਿਆਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਮੋਹਰੀ ਰੋਲ ਅਦਾ ਕਰੀਏ। ਸਮਾਗਮ ਦੇ ਅੰਤ ਵਿਚ ਸਾਰਿਆਂ ਦਾ ਮਠਿਆਈਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।