JALANDHAR WEATHER

ਗੜ੍ਹਸ਼ੰਕਰ ਵਿਖੇ ਐਸ.ਡੀ.ਐਮ. ਸੰਜੀਵ ਕੁਮਾਰ ਗੌੜ ਨੇ ਰਾਸ਼ਟਰੀ ਝੰਡਾ ਲਹਿਰਾਇਆ

ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)-ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਆਜ਼ਾਦੀ ਦਿਵਸ ਮੌਕੇ ਪ੍ਰਸ਼ਾਸਨ ਵਲੋਂ ਕਰਵਾਏ ਗਏ ਸਬ ਡਵੀਜ਼ਨ ਪੱਧਰ ਦੇ ਸਮਾਗਮ ਵਿਚ ਮੁੱਖ ਮਹਿਮਾਨ ਐਸ. ਡੀ. ਐਮ. ਸੰਜੀਵ ਕੁਮਾਰ ਗੌੜ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਮੁੱਖ ਮਹਿਮਾਨ ਵਲੋਂ ਪ੍ਰੇਡ ਤੋਂ ਸਲਾਮੀ ਲੈਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਐਸ. ਡੀ. ਐਮ. ਸੰਜੀਵ ਕੁਮਾਰ, ਡੀ.ਐਸ.ਪੀ. ਜਸਪ੍ਰੀਤ ਸਿੰਘ ਤੇ ਜੱਜ ਸਾਹਿਬਾਨ ਵਲੋਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ