JALANDHAR WEATHER

2 ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ ਇਕ ਵਿਅਕਤੀ ਗੰਭੀਰ ਜ਼ਖਮੀ

ਰਾਮਾ ਮੰਡੀ, 15 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਬਾਘਾ ਸੇਖੂ ਰੋਡ ਉਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਕਾਰਨ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੋਸਾਇਟੀ ਦੇ ਮੈਂਬਰ ਕਾਲਾ ਬੰਗੀ ਮੌਕੇ ਉਤੇ ਪਹੁੰਚੇ ਅਤੇ ਜ਼ਖਮੀ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਰਾਮਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਜਿਥੇ ਉਸ ਵਿਅਕਤੀ ਦੇ ਸਿਰ ਵਿਚ ਜ਼ਿਆਦਾ ਸੱਟ ਹੋਣ ਕਰਕੇ ਫਸਟ ਏਡ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ, ਜਿਸ ਦੀ ਪਛਾਣ ਯੋਗਰਾਜ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਸੇਖੂ ਵਜੋਂ ਹੋਈ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ