JALANDHAR WEATHER

ਪਿੰਡ ਪੰਡੋਰੀ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਤੇ ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ

ਮਹਿਲ ਕਲਾਂ, 15 ਅਗਸਤ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿੰਡ ਪੰਡੋਰੀ (ਬਰਨਾਲਾ) ਵਿਖੇ ਸਥਿਤ ਗ੍ਰਹਿ ਦੇ ਬਾਹਰ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਪੰਡੋਰੀ ਵਿਚ ਵੱਖ-ਵੱਖ ਥਾਵਾਂ ਉਤੇ ਕਾਲੇ ਰੰਗ ਨਾਲ ਇਹ ਨਾਅਰਾ ਲਿਖਿਆ ਸੀ। ਇਸ ਸਬੰਧੀ ਜਦੋਂ ਅੱਜ ਸਵੇਰੇ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਮਹਿਲ ਕਲਾਂ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਇਹ ਪੁਲਿਸ ਪਾਰਟੀ ਨੇ ਮੌਕੇ ਉਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ