JALANDHAR WEATHER

ਥਾਣਾ ਠੁੱਲੀਵਾਲ ਪੁਲਿਸ ਵਲੋਂ 10 ਕਿਲੋ ਭੁੱਕੀ ਸਮੇਤ ਵਿਅਕਤੀ ਕਾਬੂ

ਮਹਿਲ ਕਲਾਂ, 16 ਅਗਸਤ (ਅਵਤਾਰ ਸਿੰਘ ਅਣਖੀ)-ਥਾਣਾ ਠੁੱਲੀਵਾਲ (ਬਲਨਾਲਾ) ਪੁਲਿਸ ਨੇ ਮਿਲੀ ਸੂਚਨਾ ਦੇ ਆਧਾਰ ‘ਤੇ ਕੀਤੀ ਕਾਰਵਾਈ ਦੌਰਾਨ ਇਕ ਵਿਅਕਤੀ ਨੂੰ 10 ਕਿਲੋ ਭੁੱਕੀ ਸਮੇਤ ਕਾਬੂ ਕਰਨ ਦਾ ਪਤਾ ਲੱਗਾ ਹੈ। ਥਾਣਾ ਮੁੱਖ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਸ. ਐਸ. ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਐਸ. ਪੀ. ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਹਮੀਦੀ-ਗੁਰਮ ਦੇ ਵਿਚਕਾਰਦੀ ਲੰਘਦੀ ਡਰੇਨ ਦੇ ਪੁਲ ਕੋਲੋਂ ਇਕ ਵਿਅਕਤੀ ਦੀ ਤਲਾਸ਼ੀ ਲੈ ਕੇ ਉਸ ਤੋਂ 10 ਕਿਲੋ ਭੁੱਕੀ ਚੂਰਾ ਬਰਾਮਦ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੋਬੀ ਸਿੰਘ ਵਾਸੀ ਖਲੀਲ ਪੱਤੀ ਸ਼ੇਰਪੁਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਸ ਸਬੰਧੀ ਥਾਣਾ ਠੁੱਲੀਵਾਲ 'ਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ