JALANDHAR WEATHER

ਸਾਬਕਾ ਅਕਾਲੀ ਆਗੂ ਸਤਬੀਰ ਸਿੰਘ ਖੱਟੜਾ ਭਾਜਪਾ ਵਿਚ ਹੋਏ ਸ਼ਾਮਿਲ

ਚੰਡੀਗੜ੍ਹ, 17 ਅਗਸਤ (ਸੰਦੀਪ ਕੁਮਾਰਮਾਹਨਾ) – ਸ਼੍ਰੋਮਣੀ ਅਕਾਲੀ ਦਲ ਨਾਲ ਲੰਮੇ ਸਮੇਂ ਤੱਕ ਜੁੜੇ ਰਹੇ ਸਾਬਕਾ ਆਗੂ ਸਤਬੀਰ ਸਿੰਘ ਖੱਟੜਾ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਕੇਂਦਰੀ ਅਤੇ ਸੂਬਾ ਭਾਜਪਾ ਨੇਤਾਵਾਂ ਦੀ ਮੌਜੂਦਗੀ ਵਿਚ ਪਾਰਟੀ ਦਾ ਪੱਲਾ ਫੜਿਆ।
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਖੱਟੜਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਸਤਬੀਰ ਸਿੰਘ ਖੱਟੜਾ ਦੇ ਭਾਜਪਾ 'ਚ ਆਉਣ ਨਾਲ ਪਾਰਟੀ ਨੂੰ ਪੰਜਾਬ ਵਿਚ ਹੋਰ ਮਜ਼ਬੂਤੀ ਮਿਲੇਗੀ।

ਸਤਬੀਰ ਸਿੰਘ ਖੱਟੜਾ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੇ ਹਿਤ ਅਤੇ ਪੰਜਾਬ ਦੀ ਤਰੱਕੀ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਹੀ ਇਕੱਲੀ ਅਜਿਹੀ ਪਾਰਟੀ ਹੈ ਜੋ ਦੇਸ਼ ਨੂੰ ਇਕਜੁੱਟ ਰੱਖ ਕੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਖੱਟੜਾ ਨੇ ਆਪਣੇ ਪੁਰਾਣੇ ਸਾਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹੁਣ ਉਹ ਨਵੇਂ ਉਤਸ਼ਾਹ ਨਾਲ ਲੋਕ ਸੇਵਾ ਕਰਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ