JALANDHAR WEATHER

ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਅਤੇ ਸਾਬਕਾ ਜਥੇਦਾਰ ਰਣਜੀਤ ਸਿੰਘ ਵਿਚਕਾਰ ਬਣੀ ਸਹਿਮਤੀ

ਅੰਮ੍ਰਿਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਅਤੇ ਪ੍ਰਬੰਧਕ ਕਮੇਟੀ ਵਿਚਕਾਰ ਪਿਛਲੇ 3 ਸਾਲਾਂ ਤੋਂ ਚੱਲ ਰਿਹਾ ਵਿਵਾਦ ਅੱਜ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ ਅਤੇ ਦੋਵਾਂ ਨੇ ਆਪਸੀ ਸਦਭਾਵਨਾ ਨਾਲ ਮੀਟਿੰਗ ਕੀਤੀ।
ਜਾਣਕਾਰੀ ਦਿੰਦੇ ਹੋਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਸਾਲ 2022 ਵਿਚ, ਜਥੇਦਾਰ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ 'ਤੇ ਉਸ ਸਮੇਂ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਕੁਝ ਕਾਰਨਾਂ ਕਰਕੇ ਪਾਬੰਦੀ ਲਗਾ ਦਿੱਤੀ ਸੀ, ਜਿਸ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਗੌਹਰ ਵਲੋਂ ਮਾਣਯੋਗ ਅਦਾਲਤ ਵਿਚ ਕੇਸ ਦਾਇਰ ਕੀਤਾ ਗਿਆ ਸੀ। ਸਿੱਖ ਪੰਥ ਦੀ ਸੁਪਰੀਮ ਕੋਰਟ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੁਕਮ ਜਾਰੀ ਕੀਤਾ ਗਿਆ ਸੀ, ਜਿਸ ਵਿਚ ਜਥੇਦਾਰ ਰਣਜੀਤ ਸਿੰਘ ਗੌਹਰ ਨੂੰ ਸਾਰੇ ਅਦਾਲਤੀ ਕੇਸ ਵਾਪਸ ਲੈਣ ਅਤੇ ਪ੍ਰਬੰਧਕ ਕਮੇਟੀ ਨੂੰ ਆਪਣਾ ਬਕਾਇਆ ਅਦਾ ਕਰਕੇ ਉਨ੍ਹਾਂ ਨੂੰ ਸਨਮਾਨਜਨਕ ਵਿਦਾਇਗੀ ਦੇਣ ਦਾ ਹੁਕਮ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਵਿੰਦਰ ਸਿੰਘ ਬਾਵਾ ਅਤੇ ਮੁੰਬਈ ਤੋਂ ਜਸਬੀਰ ਸਿੰਘ ਵਲੋਂ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਕਰਵਾਉਣ ਲਈ ਕੀਤੇ ਗਏ ਯਤਨਾਂ ਤੋਂ ਬਾਅਦ, ਅੱਜ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੇ ਬਕਾਏ ਅਦਾ ਕਰਨ ਤੋਂ ਬਾਅਦ ਸਾਬਕਾ ਜਥੇਦਾਰ ਰਣਜੀਤ ਸਿੰਘ ਗੋਹਰ ਨੂੰ ਸਨਮਾਨਜਨਕ ਵਿਦਾਇਗੀ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ